ਪੰਜਾਬੀ ਗਾਇਕ ਅਤੇ ਲੇਖਕ ਸ਼੍ਰੀ ਬਰਾੜ, ਜਿੰਨਾ ਵੱਲੋਂ ਕਿਸਾਨ ਅੰਦੋਲਨ ਦੌਰਾਨ ਕਿਸਾਨੀ ਐਂਥਮ ਗੀਤ ਲਿਖਿਆ ਸੀ, ਹੁਣ ਕੌਮੀ ਇਨਸਾਫ਼ ਮੋਰਚੇ ਲਈ ਵੀ ਗੀਤ ਲਿਖਿਆ। ਬੇੜੀਆਂ ਗੀਤ ਰਿਲੀਜ਼ ਹੋਇਆ ਤਾਂ ਹੁਣ ਸ਼੍ਰੀ ਬਰਾੜ ਦਾ ਕਹਿਣਾ ਹੈ ਕਿ ਉਹਨਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਸ਼੍ਰੀ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ਸਾਂਝੀ ਕਰਕੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਉਹਨਾਂ ਨੂੰ ਧਮਕਾਇਆ ਜਾ ਰਿਹਾ ਹੈ।
ਉਹ ਇਸ ਵੇਲੇ ਆਸਟ੍ਰੇਲੀਆ ਬੈਠਾ ਹੈ ਅਤੇ ਉਸਨੂੰ ਅਜੇ ਵੀ ਜਾਨ ਦਾ ਖਤਰਾ ਹੈ। ਸ਼੍ਰੀ ਬਰਾੜ ਦੇ ਹੱਕ ਵਿੱਚ ਲੱਖਾ ਸਿਧਾਣਾ ਵੀ ਆਏ ਅਤੇ ਬਾਕੀ ਪੰਜਾਬੀ ਗਾਇਕਾਂ ਨੂੰ ਵੀ ਨਾਲ ਖੜ੍ਹੇ ਹੋਣ ਦੀ ਸਲਾਹ ਦਿੱਤੀ।